ਪੰਜਾਬ ਵਿਕਾਸ ਦੇ ਨਵੇਂ ਰਾਹਾਂ ਤੇ ਅੱਗੇ ਵੱਧ ਰਿਹਾ ਹੈ- ਚੀਮਾ
ਸੰਗਰੂਰ, 5 ਜੂਨ ( ਧੀਰਜ ਪਸੋਰੀਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਾਫ਼ ਨੀਅਤ ਅਤੇ ਨੀਤੀ ਦਾ ਨਤੀਜਾ ਹੈ ਕਿ ਪੰਜਾਬ ਵਿਕਾਸ ਦੇ ਨਵੇਂ ਰਾਹ ਤੇ ਅੱਗੇ ਵਧ ਰਿਹਾ ਹੈ। ਸਰਕਾਰ ਵਲੋਂ 2022 ਵਿਚ ਕੀਤੇ ਵਾਅਦਿਆਂ ਤੋਂ ਵੀ ਜਿਆਦਾ ਕੰਮ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਕੋਨੇ ਕੋਨੇ ਵਿਚ 45 ਹਜਾਰ ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ।
ਉੱਚ ਮਿਆਰੀ ਇਹ ਸੜਕਾਂ ਲੋਕਾਂ ਨੂੰ ਬਿਹਤਰ ਆਵਾਜਾਈ ਦੀ ਸਹੂਲਤ ਦੇਣ ਦੇ ਨਾਲ ਨਾਲ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਪੰਜਾਬ ਹਰ ਖੇਤਰ ਵਿਚ ਵਿਕਾਸ ਦੇ ਨਵੇਂ ਨਵੇਂ ਮੀਲ ਪੱਥਰ ਸਥਾਪਿਤ ਕਰ ਰਿਹਾ ਹੈ।
;
;
;
;
;
;
;
;