JALANDHAR WEATHER

ਲੁਧਿਆਣਾ ’ਚ 13 ਕੁੜੀਆਂ ਦੇ ਲਾਪਤਾ ਹੋਣ ਦਾ ਮਾਮਲਾ ਭਖਿਆ, ਮਹਿਲਾ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ

ਲੁਧਿਆਣਾ, 5 ਜੂਨ- ਲੁਧਿਆਣਾ ਵਿਚ 13 ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਅਤੇ ਪੰਜਾਬ ਮਹਿਲਾ ਕਮਿਸ਼ਨ ਦੋਵੇਂ ਹੀ ਹਰਕਤ ਵਿਚ ਆ ਗਏ ਹਨ। ਪੁਲਿਸ ਵਲੋਂ ਹੁਣ ਤੱਕ 4 ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਗਿਆ ਹੈ, ਜਦਕਿ ਬਾਕੀ ਲਾਪਤਾ ਕੁੜੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਲਗਾਤਾਰ ਤਲਾਸ਼ ਕਰ ਰਹੀਆਂ ਹਨ।

ਦੂਜੇ ਪਾਸੇ, ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਇਸ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਵਲੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੋਲੋਂ ਪੂਰੀ ਰਿਪੋਰਟ ਮੰਗੀ ਗਈ ਹੈ ਅਤੇ 8 ਜੂਨ ਤੱਕ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਪੁਲਿਸ ਜਾਂਚ ਅਤੇ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ