JALANDHAR WEATHER

ਕੇਵਲ ਸਿੰਘ ਢਿੱਲੋ ਵਲੋਂ ਸਵ. ਮਲਕੀਤ ਸਿੰਘ ਕੀਤੂ ਪ੍ਰਤੀ ਵਰਤੀ ਗਈ ਸ਼ਬਦਾਵਲੀ ਖਿਲਾਫ਼ ਅਕਾਲੀ ਦਲ ਨੇ ਵਿੱਢੀ ਸੰਘਰਸ਼ ਦੀ ਤਿਆਰੀ

ਬਰਨਾਲਾ, 5 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਆਪਣੀ ਤਾਜ਼ਪੋਸੀ ਸਮੇਂ ਹਲਕਾ ਬਰਨਾਲਾ ਦੇ ਸਾਬਕਾ ਵਿਧਾਇਕ ਸਵ. ਮਲਕੀਤ ਸਿੰਘ ਕੀਤੂ ਪ੍ਰਤੀ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਵਲ ਸਿੰਘ ਢਿੱਲੋ ਖਿਲਾਫ਼ ਸੰਘਰਸ਼ ਦੀ ਤਿਆਰੀ ਵਿੱਢ ਲਈ ਗਈ ਹੈ। ਅਕਾਲੀ ਆਗੂਆਂ ਵਲੋਂ ਅੱਜ ਕੀਤੀ ਗਈ ਮੀਟਿੰਗ ਤੋਂ ਬਾਅਦ ਕੀਤੇ ਗਏ ਫੈਸਲੇ ਅਨੁਸਾਰ ਕੱਲ੍ਹ ਮਿਤੀ 6 ਜੂਨ ਨੂੰ ਸਵੇਰੇ 10 ਵਜੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲ਼ਾ ਵਿਖੇ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।

ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਵ.ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਭਦੋੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਮਹਿਲਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਕੌਮੀ ਮੀਤ ਪ੍ਰਧਾਨ ਸੰਜੀਪ ਸ਼ੋਰੀ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੀਨੀਅਰ ਆਗੂ ਤਜਿੰਦਰ ਸਿੰਘ ਸੋਨੀ ਜਾਗਲ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ