ਇਸ ਸਾਲ ਅਮਰੀਕਾ ਤੋਂ 1,000 ਤੋਂ ਵੱਧ ਭਾਰਤੀ ਵਾਪਸ ਭੇਜੇ
ਨਵੀਂ ਦਿੱਲੀ, 5 ਜੂਨ (ਪੀ.ਟੀ.ਆਈ.)-ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਸਾਲ ਹੁਣ ਤੱਕ 1,076 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ ਹੈ | ਮੰਤਰਾਲੇ ਨੇ ਕਿਹਾ ਕਿ ਦੋਵੇਂ ਧਿਰਾਂ ਗੈਰ-ਕਾਨੂੰਨੀ ਪ੍ਰਵਾਸ ਵਿਰੁੱਧ ਕਾਰਵਾਈ ਕਰਨ ਲਈ ਵਚਨਬੱਧ ਹੈ |
ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ 2025 'ਚ ਕੁੱਲ 3,567 ਭਾਰਤੀਆਂ ਨੂੰ ਵਾਪਸ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸਾਲ ਹੁਣ ਤੱਕ ਕੁੱਲ 1,076 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਭਾਰਤ ਭੇਜਿਆ ਗਿਆ ਹੈ | 2025 ਦÏਰਾਨ, ਕੁੱਲ 3,567 ਲੋਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ ਸੀ | ਟਰੰਪ ਪ੍ਰਸ਼ਾਸਨ ਇਕ ਵੱਡੀ ਕਾਰਵਾਈ ਦੇ ਹਿੱਸੇ ਵਜੋਂ ਅਮਰੀਕਾ 'ਚ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕਾਰਵਾਈ ਕਰ ਰਿਹਾ ਹੈ | ਜੈਸਵਾਲ ਨੇ ਕਿਹਾ ਕਿ ਦੋਵੇਂ ਧਿਰਾਂ ਦੇਸ਼ ਨਿਕਾਲੇ, ਪ੍ਰਵਾਸ ਤੇ ਗਤੀਸ਼ੀਲਤਾ ਦੇ ਮੁੱਦਿਆਂ 'ਤੇ ਨੇੜਿਓਾ ਸੰਪਰਕ 'ਚ ਹਨ | ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਪ੍ਰਵਾਸ ਅਤੇ ਆਵਾਜਾਈ ਬਾਰੇ ਵਿਚਾਰ-ਵਟਾਂਦਰੇ ਚੱਲ ਰਹੇ ਹਨ | ਮੁੱਖ ਧਿਆਨ ਇਸ ਗੱਲ 'ਤੇ ਹੈ ਕਿ ਗੈਰ-ਕਾਨੂੰਨੀ ਪ੍ਰਵਾਸ ਨੂੰ ਕਿਵੇਂ ਰੋਕਿਆ ਜਾਵੇ ਤੇ ਇਸ ਨੂੰ ਕਿਵੇਂ ਘੱਟ ਕੀਤਾ ਜਾਵੇ, ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਕਾਨੂੰਨੀ ਪ੍ਰਵਾਸ 'ਤੇ ਮਾੜਾ ਪ੍ਰਭਾਵ ਨਾ ਪਵੇ |
;
;
;
;
;
;
;
;