ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਵਲੋਂ ਕੌਮ ਦੇ ਨਾਮ ਸੰਦੇਸ਼ ਜਾਰੀ
ਅੰਮ੍ਰਿਤਸਰ,6 ਜੂਨ, (ਜੱਸ, ਹਰਮਿੰਦਰ ਸਿੰਘ,ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਯਾਦਗਾਰੀ ਸਮਾਗਮ ਦੌਰਾਨ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਆਪਣੀ ਮੂਲ ਧਰਤੀ ਪੰਜਾਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਲ ਜੁੜਨ ਦਾ ਸੱਦਾ ਦਿੱਤਾ। ਪੰਜਾਬ ਦੇ ਸਿੱਖਾਂ ਨੂੰ ਆਪਣੀਆਂ ਜ਼ਮੀਨਾਂ ਨਾ ਵੇਚਣ ਦੀ ਵੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਗ੍ਰੰਥ ਤੇ ਗੁਰੂ ਪੰਥ ਤੋਂ ਬਿਨ੍ਹਾਂ ਨਾ ਕਿਸੇ ਦੀ ਗੁਲਾਮੀ ਕਰਦਾ ਹੈ ਤੇ ਨਾ ਕਰੇਗਾ। ਜੂਨ 84 ਘੱਲੂਘਾਰੇ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸਮੇਂ ਦੀ ਹਕੂਮਤ ਸਿੱਖਾਂ ਤੇ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 1984 ਦੌਰਾਨ ਸਿੰਘਾਂ ਵਲੋਂ ਕੀਤੇ ਮੁਕਾਬਲੇ ਦਾ ਇਤਿਹਾਸ ਵਿਚ ਕੋਈ ਸਾਨੀ ਨਹੀਂ ਹੈ।
;
;
;
;
;
;
;
;