JALANDHAR WEATHER

ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਮ ਸੰਦੇਸ਼

ਅੰਮ੍ਰਿਤਸਰ,6 ਜੂਨ, (ਜੱਸ, ਹਰਮਿੰਦਰ ਸਿੰਘ,ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਯਾਦਗਾਰੀ ਸਮਾਗਮ ਦੌਰਾਨ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਸਿੱਖ ਕੌਮ ਦੇ ਨਾਂਅ ਵੱਖਰਾ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਇਸ ਮੌਕੇ ਜੂਨ 84 ਘੱਲੂਘਾਰੇ ਦੇ ਸ਼ਹੀਦਾਂ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ।

ਇਸ ਦੇ ਨਾਲ ਹੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਘੱਲੂਘਾਰਾ ਯਾਦਗਾਰੀ ਸਮਾਗਮ ਉਪਰੰਤ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਵੀ ਗੁਰਦੁਆਰਾ ਥੜਾ ਸਾਹਿਬ ਦੇ ਨਜ਼ਦੀਕ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਭਾਰਤ ਨਾਲ ਜੰਗਬੰਦੀ 'ਚ ਦਖ਼ਲ ਲਈ ਟਰੰਪ ਦਾ ਹਮੇਸ਼ਾ ਧੰਨਵਾਦੀ ਰਹੇਗਾ ਪਾਕਿਸਤਾਨ-ਸ਼ਾਹਬਾਜ਼ ਸ਼ਰੀਫ਼

ਇਸਲਾਮਾਬਾਦ, 5 ਜੂਨ (ਏਜੰਸੀ)-ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ, ਭਾਰਤ ਦੇ ਨਾਲ ਜੰਗਬੰਦੀ ਕਰਾਉਣ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੀ ਸਮੇਂ 'ਤੇ ਕੀਤੇ ਗਏ ਦਖ਼ਲ ਲਈ ਹਮੇਸ਼ਾਂ ਧੰਨਵਾਦੀ ਰਹੇਗਾ | ਵੀਰਵਾਰ ਨੂੰ ਅਮਰੀਕੀ ਦੂਤਘਰ ਵਲੋਂ ਅਮਰੀਕੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਮੌਕੇ ਕਰਵਾਏ ਇਕ ਪ੍ਰੋਗਰਾਮ 'ਚ ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ-ਅਮਰੀਕਾ ਸੰਬੰਧਾਂ ਨੂੰ ਲਗਭਗ ਅੱਠ ਦਹਾਕਿਆਂ ਤੋਂ ਚੱਲੇ ਆ ਰਹੇ ਸੱਚੇ ਅਤੇ ਖ਼ਾਸ ਰਿਸ਼ਤਿਆਂ ਦੇ ਤੌਰ 'ਤੇ ਦੱਸਿਆ | ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਚਾਰ ਦਿਨਾਂ ਤੱਕ ਚੱਲੇ ਸੈਨਿਕ ਟਕਰਾਅ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਟਰੰਪ ਦੇ ਦਖ਼ਲ ਨੇ ਦੁਸ਼ਮਣੀ ਖਤਮ ਕਰਨ 'ਚ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਲ ਪਹਿਲਗਾਮ ਘਟਨਾ ਦੇ ਬਾਅਦ ...  

... 7 hours 37 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ