JALANDHAR WEATHER

ਜੂਨ 84 ਘੱਲੂਘਾਰੇ ਦੌਰਾਨ ਗੋਲਾਬਾਰੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਕਰਵਾਏ ਜਾ ਰਹੇ ਹਨ ਦਰਸ਼ਨ

 ਅੰਮ੍ਰਿਤਸਰ, 6 ਜੂਨ (ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਅੱਜ ਘੱਲੂਘਾਰਾ ਦਿਵਸ ਮੌਕੇ ਜੂਨ 84 ਦੇ ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਦੀ ਗੋਲਾਬਾਰੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਹ ਜ਼ਖ਼ਮੀ ਪਾਵਨ ਸਰੂਪ ਅੱਜ ਇਕ ਦਿਨ ਲਈ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਵਲੋਂ ਇਸ ਪਾਵਨ ਸਰੂਪ ਵਿਚ ਗੋਲੀਆਂ ਲੱਗਣ ਕਾਰਨ ਹੋਏ ਨੁਕਸਾਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ