JALANDHAR WEATHER

ਜੇਕਰ ਕੇਵਲ ਸਿੰਘ ਢਿੱਲੋਂ ਨੇ ਇਕ ਹਫ਼ਤੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਨਾ ਮੰਗੀ ਤਾਂ ਲਿਆ ਜਾਵੇਗਾ ਤਿੱਖੇ ਐਕਸ਼ਨ ਦਾ ਫੈਸਲਾ- ਅਕਾਲੀ ਦਲ

ਬਰਨਾਲਾ, 6 ਜੂਨ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਵਲੋਂ ਆਪਣੇ ਤਾਜਪੋਸ਼ੀ ਸਮਾਰੋਹ ਮੌਕੇ ਸਟੇਜ ਤੋਂ ਸੰਬੋਧਨ ਹੁੰਦਿਆਂ ਹਲਕਾ ਬਰਨਾਲਾ ਦੇ ਦੋ ਵਾਰ ਵਿਧਾਇਕ ਰਹੇ ਮਰਹੂਮ ਅਕਾਲੀ ਆਗੂ ਮਲਕੀਤ ਸਿੰਘ ਕੀਤੂ ਪ੍ਰਤੀ ਵਰਤੀ ਸ਼ਬਦਾਵਲੀ ਦੇ ਖਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ।

ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਬਰਨਾਲਾ ਦੇ ਇੰਚਾਰਜ ਤੇ ਸਵ: ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਆਦਿ ਆਗੂਆਂ ਨੇ ਕਿਹਾ ਕਿ ਸਵ: ਮਲਕੀਤ ਸਿੰਘ ਕੀਤੂ ਨਾ ਕੇਵਲ ਬਰਨਾਲਾ ਬਲਕਿ ਪੂਰੇ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਆਗੂ ਸਨ।

ਜੋ ਹਰ ਸਮੇਂ ਗਰੀਬ ਤੇ ਲੋੜਵੰਦ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੇ ਸਨ ਅਤੇ ਅੱਜ ਵੀ ਲੋਕ ਉਨ੍ਹਾਂ ਨੂੰ ਗਰੀਬਾਂ ਦੇ ਮਸੀਹਾ ਦੇ ਤੌਰ ’ਤੇ ਯਾਦ ਕਰਦੇ ਹਨ। ਪਰ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਵ: ਮਲਕੀਤ ਸਿੰਘ ਕੀਤੂ ਦੇ ਇਸ ਜਹਾਨ ਤੋਂ ਚਲੇ ਜਾਣ ਦੇ ਲਗਭਗ 14 ਸਾਲਾਂ ਬਾਅਦ ਉਨ੍ਹਾਂ ਪ੍ਰਤੀ ਜੋ ਮਾੜੇ ਸ਼ਬਦ ਬੋਲੇ ਗਏ ਹਨ, ਉਹ ਅਤਿ ਨਿੰਦਣਯੋਗ ਹਨ। ਅਕਾਲੀ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਵਲ ਸਿੰਘ ਢਿੱਲੋਂ ਨੇ ਇੱਕ ਹਫ਼ਤੇ ਅੰਦਰ ਇਸ ਸਬੰਧੀ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗੀ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਵਿਰੁੱਧ ਤਿੱਖੇ ਐਕਸ਼ਨ ਬਾਰੇ ਫੈਸਲਾ ਲਿਆ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ