ਸ੍ਰੀ ਮੁਕਤਸਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 6 ਜੂਨ (ਰਣਜੀਤ ਸਿੰਘ ਢਿੱਲੋਂ)- ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼ਹੀਦ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਪ੍ਰਕਾਸ਼ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਇਆ ਗਿਆ।
ਇਸ ਮੌਕੇ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਵਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਤੋਂ ਇਲਾਵਾ ਹੋਰ ਆਗੂ ਅਤੇ ਸੰਗਤਾਂ ਹਾਜ਼ਰ ਸਨ।
;
;
;
;
;
;
;
;