JALANDHAR WEATHER

ਤਰੁਣ ਚੁੱਘ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ

ਅੰਮ੍ਰਿਤਸਰ/ਭੋਪਾਲ, 6 ਜੂਨ 2026- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੇ ਉਮੀਦਵਾਰ ਤਰੁਣ ਚੁੱਘ ਨੇ ਅੱਜ ਮੱਧ ਪ੍ਰਦੇਸ਼ ਵਿਧਾਨ ਸਭਾ ਪਹੁੰਚ ਕੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ: ਮੋਹਨ ਯਾਦਵ, ਪ੍ਰਦੇਸ਼ ਭਾਜਪਾ ਪ੍ਰਧਾਨ ਹੇਮੰਤ ਖੰਡੇਲਵਾਲ, ਸੂਬਾ ਸਰਕਾਰ ਦੇ ਮੰਤਰੀ, ਸੀਨੀਅਰ ਭਾਜਪਾ ਆਗੂ, ਪਾਰਟੀ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ।

ਨਾਮਜ਼ਦਗੀ ਭਰਨ ਮੌਕੇ ਭਾਜਪਾ ਵਰਕਰਾਂ ਤੇ ਆਗੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਰਾਜ ਭਰ ਦੇ ਵਰਕਰਾਂ ਨੇ ਤਰੁਣ ਚੁੱਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਸੰਸਦੀ ਕਾਰਜਕਾਲ ਦੀ ਕਾਮਨਾ ਕੀਤੀ।

ਇਸ ਮੌਕੇ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇੱਕ ਆਮ ਵਰਕਰ 'ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ਲਈ ਮਾਣ ਹੀ ਨਹੀਂ ਸਗੋਂ ਵੱਡੀ ਜ਼ਿੰਮੇਵਾਰੀ ਵੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ