JALANDHAR WEATHER

ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਕਾਂਗਰਸੀ ਆਗੂ ਤੇ ਵਰਕਰ ਪੁੱਜੇ

ਜਲੰਧਰ, 6 ਜੂਨ (ਦਵਿੰਦਰ)- ਪੰਜਾਬ ਦੇ ਜਲੰਧਰ ਬਸਤੀ ਗੁੰਜਾ ਸਥਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਕਾਂਗਰਸੀ ਆਗੂ ਤੇ ਵਰਕਰ ਪੁੱਜੇ। ਪੁਲਿਸ ਨੇ ਗਲੀ ਵਿਚ ਵਾਹਨ ਖੜ੍ਹੀ ਕਰਕੇ ਅਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ।

ਸਰਕਾਰ ਤੋਂ ਝਾੜੂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ 19 ਸਾਲਾਂ ਅਰਸ਼ਦੀਪ ਵਿਰੁੱਧ ਦਰਜ ਐਫ.ਆਈ.ਆਰ. ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਮੰਗ ਨਾ ਮੰਨੀ ਗਈ ਤਾਂ ਸੰਘਰਸ਼ ਹੋਰ ਵੀ ਤਿੱਖਾ ਹੋ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ