JALANDHAR WEATHER

ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕਰਾਂਗੇ – ਰਾਜਾ ਵੜਿੰਗ"

ਟਾਂਡਾ ਉੜਮੁੜ (ਹੁਸ਼ਿਆਰਪੁਰ), 6 ਜੂਨ (ਭਗਵਾਨ ਸਿੰਘ ਸੈਣੀ) - ਮਿਊਂਸਪਲ ਚੋਣਾਂ ਦੌਰਾਨ ਜਿੱਤ ਦਾ ਜਸ਼ਨ ਮਨਾ ਰਹੇ ਕਾਂਗਰਸੀ ਵਰਕਰਾਂ ਖ਼ਿਲਾਫ਼ ਝਾੜੂ ਦੀ ਕਥਿਤ ਬੇਅਦਬੀ ਦਾ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦੇ ਮਾਮਲੇ ਨੇ ਹੁਣ ਸੂਬਾ ਪੱਧਰ 'ਤੇ ਸਿਆਸੀ ਰੰਗ ਧਾਰ ਲਿਆ ਹੈ। ਇਸ ਘਟਨਾ ਦੇ ਵਿਰੋਧ ਵਿਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਦੋ ਦਿਨਾਂ ਤੱਕ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਹਿਰਾਸਤ ਵਿੱਚ ਲਏ ਗਏ ਵਿਅਕਤੀ ਨੂੰ ਰਿਹਾਅ ਕਰ ਦਿੱਤਾ ਗਿਆ।
ਇਸ ਮਾਮਲੇ ਨੂੰ ਲੈ ਕੇ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਾਂਡਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧੇ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿਚ ਲੋਕਤਾਂਤਰਿਕ ਹੱਕਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੁਲਿਸ ਦੀ ਦੁਰਵਰਤੋਂ ਖ਼ਿਲਾਫ਼ ਕਾਂਗਰਸ ਪਾਰਟੀ ਡੱਟ ਕੇ ਆਵਾਜ਼ ਉਠਾਏਗੀ।
ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਟਾਂਡਾ ਪਹੁੰਚੇ, ਜਿੱਥੇ ਉਨ੍ਹਾਂ ਕਾਂਗਰਸੀ ਵਰਕਰਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਸੂਬੇ ਵਿਚ ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਦੀ ਹੈ, ਪਰ ਮੌਜੂਦਾ ਸਮੇਂ ਦੌਰਾਨ ਬੇਕਸੂਰ ਲੋਕਾਂ ਨੂੰ ਚੁੱਕਿਆ ਜਾ ਰਿਹਾ ਹੈ ਅਤੇ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਲੋਕਤੰਤਰ ਵਿਰੋਧੀ ਹੈ।
ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾ ਰੁਕੀਆਂ ਤਾਂ ਕਾਂਗਰਸ ਪਾਰਟੀ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।
ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਪੁਲਿਸ ਦੀ ਕਾਰਵਾਈ ਦੀ ਤਿੱਖੀ ਨਿਖੇਦੀ ਕਰਦਿਆਂ ਮੰਗ ਕੀਤੀ ਕਿ ਸਿਆਸੀ ਬਦਲਾਖੋਰੀ ਤਹਿਤ ਦਰਜ ਕੀਤੇ ਗਏ ਕੇਸ ਤੁਰੰਤ ਇਰਾਦੇ ਰੱਦ ਕੀਤੇ ਜਾਣ ਅਤੇ ਲੋਕਤੰਤਰੀ ਹੱਕਾਂ ਤੇ ਸੰਵਿਧਾਨਿਕ ਆਜ਼ਾਦੀ ਦੀਆਂ ਦੀ ਪੂਰੀ ਤਰ੍ਹਾਂ ਰੱਖਿਆ ਯਕੀਨੀ ਬਣਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ