JALANDHAR WEATHER

ਲਾਇਸੰਸੀ ਪਿਸਤੌਲ ਸਾਫ ਕਰਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 6 ਜੂਨ (ਸੁਖਵਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਵਿਚ ਇਕ ਨੌਜਵਾਨ ਦੇ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ 22 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਕੌਂਸਲਰ ਲਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਜ਼ਖ਼ਮੀ ਦੇ ਪਿਤਾ ਦਵਿੰਦਰ ਸਿੰਘ ਦਾ ਬੇਟਾ ਗੁਰਵਿੰਦਰ ਸਿੰਘ ਆਪਣੇ ਲਾਇਸੰਸੀ ਪਿਸਤੌਲ ਦੀ ਸਫ਼ਾਈ ਕਰ ਰਿਹਾ ਸੀ। ਇਸ ਦੌਰਾਨ ਪਿਸਤੌਲ ਵਿਚ ਰੌਂਦ ਮੌਜੂਦ ਹੋਣ ਕਾਰਨ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਪੱਟ ਵਿਚ ਜਾ ਲੱਗੀ। ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉੱਥੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਹਾਲਤ ਨੂੰ ਦੇਖਦੇ ਹੋਏ ਅਗਲੇ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਲਖਵਿੰਦਰ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਇਹ ਕੋਈ ਹਮਲੇ ਜਾਂ ਝਗੜੇ ਦੀ ਘਟਨਾ ਨਹੀਂ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪਿਸਤੌਲ ਸਾਫ਼ ਕਰ ਰਿਹਾ ਸੀ ਅਤੇ ਇਸ ਦੌਰਾਨ ਉਸ ਕੋਲੋਂ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਪੱਟ ਵਿਚ ਵੱਜ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ