ਹਿਮਾਚਲ ਕਾਂਗਰਸ ਦੇ ਸਾਬਕਾ ਸੂਬਾ ਉਪ ਪ੍ਰਧਾਨ ਨੀਰਜ ਭਾਰਤੀ 6 ਸਾਲਾਂ ਲਈ ਕਾਂਗਰਸ ਤੋਂ ਮੁਅੱਤਲ
ਨਵੀਂ ਦਿੱਲੀ, 6 ਜੂਨ - ਹਿਮਾਚਲ ਕਾਂਗਰਸ ਦੇ ਸਾਬਕਾ ਸੂਬਾ ਉਪ ਪ੍ਰਧਾਨ ਨੀਰਜ ਭਾਰਤੀ ਨੂੰ 6 ਸਾਲਾਂ ਲਈ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਨੀਰਜ ਭਾਰਤੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਕੀਤੀ ਗਈ ਹੈ।
ਦੱਸ ਦਈਏ ਕਿ ਨੀਰਜ ਭਾਰਤੀ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸੂਬਾ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੂਬਾ ਕਾਂਗਰਸ ਕਮੇਟੀ ਨੇ ਅਧਿਕਾਰਤ ਤੌਰ 'ਤੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਉਪ ਪ੍ਰਧਾਨ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਨੀਰਜ ਭਾਰਤੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਸੂਬਾ ਸਰਕਾਰ ਅਤੇ ਸੰਗਠਨ ਦੀ ਕਾਰਜਸ਼ੈਲੀ 'ਤੇ ਸਵਾਲ ਉਠਾਏ ਸਨ।
;
;
;
;
;
;
;
;