JALANDHAR WEATHER

ਬਿਜਲੀ ਟਰਾਂਸਫਾਰਮਰ ਨੂੰ ਲੱਗੀ ਭਿਆਨਕ ਅੱਗ

ਡੇਰਾਬੱਸੀ (ਮੁਹਾਲੀ), 7 ਜੂਨ (ਅਲੀ) - ਮੁਬਾਰਕਪੁਰ-ਪੰਡਵਾਲਾ ਰੋਡ ’ਤੇ ਇਕ ਬਿਜਲੀ ਟਰਾਂਸਫਾਰਮਰ ਨੂੰ ਅੱਗ ਲੱਗ ਗਈ। ਘਟਨਾ ਦੌਰਾਨ ਟਰਾਂਸਫਾਰਮਰ ਵਿਚੋਂ ਉੱਠੀਆਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।ਚਸ਼ਮਦੀਦਾਂ ਅਨੁਸਾਰ ਪਹਿਲਾਂ ਟਰਾਂਸਫਾਰਮਰ ਵਿਚੋਂ ਚੰਗਿਆੜੀਆਂ ਨਿਕਲੀਆਂ ਅਤੇ ਕੁਝ ਹੀ ਪਲਾਂ ਵਿਚ ਅੱਗ ਨੇ ਭਿਆਨਕ ਰੂਪ ਧਾਰ ਲਿਆ। ਸਥਾਨਕ ਲੋਕਾਂ ਨੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਸਫਲਤਾ ਨਾ ਮਿਲਣ ’ਤੇ ਫਾਇਰ ਬ੍ਰਿਗੇਡ ਅਤੇ ਬਿਜਲੀ ਵਿਭਾਗ ਨੂੰ ਸੂਚਿਤ ਕੀਤਾ ਗਿਆ।
ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਸਮੇਂ ਸਿਰ ਕੀਤੀ ਕਾਰਵਾਈ ਕਾਰਨ ਨੇੜਲੇ ਇਲਾਕੇ ਅਤੇ ਵਪਾਰਕ ਅਦਾਰਿਆਂ ਨੂੰ ਵੱਡੇ ਨੁਕਸਾਨ ਤੋਂ ਬਚਾ ਲਿਆ ਗਿਆ।ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਸਵਾਲ ਉਠਾਏ ਹਨ ਕਿ ਗਰਮੀ ਦੇ ਮੌਸਮ ਦੌਰਾਨ ਵੱਧਦੇ ਬਿਜਲੀ ਲੋਡ ਨੂੰ ਦੇਖਦੇ ਹੋਏ ਕੀ ਟਰਾਂਸਫਾਰਮਰਾਂ ਦੀ ਸਮੇਂ-ਸਮੇਂ ਜਾਂਚ ਅਤੇ ਸੰਭਾਲ ਕੀਤੀ ਜਾ ਰਹੀ ਹੈ ਜਾਂ ਨਹੀਂ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਟਰਾਂਸਫਾਰਮਰ ਰਿਹਾਇਸ਼ੀ ਜਾਂ ਵਪਾਰਕ ਇਲਾਕਿਆਂ ਦੇ ਨੇੜੇ ਹਨ ਤਾਂ ਉਨ੍ਹਾਂ ਦੀ ਨਿਯਮਤ ਜਾਂਚ ਲਾਜ਼ਮੀ ਬਣਾਈ ਜਾਣੀ ਚਾਹੀਦੀ ਹੈ।ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ, ਪਰ ਸ਼ੁਰੂਆਤੀ ਤੌਰ ’ਤੇ ਸ਼ਾਰਟ ਸਰਕਟ ਜਾਂ ਓਵਰਲੋਡਿੰਗ ਨੂੰ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ