JALANDHAR WEATHER

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਇਕ ਹਫ਼ਤੇ ਵਿਚ ਹੋਵੇਗਾ ਹੱਲ - ਚੀਮਾ

ਸੰਗਰੂਰ, 7 ਜੂਨ (ਧੀਰਜ ਪਸੋਰੀਆ) - ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਇਕ ਹਫ਼ਤੇ ਦੇ ਵਿਚ ਵਿਚ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਪਰੇਡ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਨ ਅਤੇ ਹੋਰ ਅਹੁਦੇਦਾਰਾਂ ਨਾਲ ਬੈਠਕ ਕੀਤੀ ਗਈ ਹੈ ਹੈ। ਇਸ ਬੈਠਕ ਵਿਚ ਸ਼ਾਮਿਲ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਪਾਰੀਆਂ ਦੀ ਹਰ ਕਿਸਮ ਦੀ ਮੁਸ਼ਕਿਲ ਦਾ ਹੱਲ ਇਕ ਹਫ਼ਤੇ ਦੇ ਵਿਚ ਵਿਚ ਕੀਤਾ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸਹੀ ਕਾਰੋਬਾਰ ਕਰਨ ਬਾਰੇ ਵਪਾਰੀਆਂ ਨੂੰ ਕਿਸੇ ਵੀ ਅਧਿਕਾਰੀ ਤੋਂ ਘਬਰਾਉਣ ਦੀ ਜਰੂਰਤ ਨਹੀਂ, ਪਰ ਸੂਬਾ ਸਰਕਾਰ ਵਲੋਂ ਟੈਕਸ ਚੋਰੀ 'ਤੇ ਨਕੇਲ ਪਾਉਣ ਲਈ ਕਾਰਵਾਈ ਜਾਰੀ ਰਹੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਦੇ ਨਾਲ ਨਾਲ ਕਿਸਾਨਾਂ, ਮੁਲਾਜ਼ਮਾਂ,ਮਜ਼ਦੂਰਾਂ,ਬੇਰੁਜ਼ਗਾਰ ਨੌਜਵਾਨਾਂ ਭਾਵ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਕਿਉਂਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ