JALANDHAR WEATHER

ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ, ਹੁਣ ਘਰੇਲੂ ਐਲਪੀਜੀ ਸਿਲੰਡਰਾਂ ਦੀ ਵਾਰੀ - ਚੀਮਾ

ਚੰਡੀਗੜ੍ਹ, 7 ਜੂਨ - ਤੇਲ ਕੰਪਨੀਆਂ ਵਲੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ ਹੁਣ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵੀ 29 ਰੁਪਏ ਵਾਧਾ ਕੀਤਾ ਗਿਆ। ਇਸ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ, ਹੁਣ ਘਰੇਲੂ ਐਲਪੀਜੀ ਸਿਲੰਡਰਾਂ ਦੀ ਵਾਰੀ ਹੈ। 29 ਰੁਪਏ ਦੇ ਵਾਧੇ ਦਾ ਅਰਥ ਹੈ ਕਿ ਪਹਿਲਾਂ ਹੀ ਵਧਦੀਆਂ ਕੀਮਤਾਂ ਨਾਲ ਜੂਝ ਰਹੇ ਪਰਿਵਾਰਾਂ 'ਤੇ ਇਕ ਹੋਰ ਬੋਝ।ਕੇਂਦਰ ਦੀ ਭਾਜਪਾ ਸਰਕਾਰ ਉੱਚ ਬਾਲਣ ਕੀਮਤਾਂ ਤੋਂ ਰਾਹਤ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਆਮ ਆਦਮੀ ਨੂੰ ਵਾਰ-ਵਾਰ ਵਾਧੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰ ਕੁਝ ਦਿਨਾਂ ਬਾਅਦ ਬਾਲਣ ਦੀਆਂ ਕੀਮਤਾਂ ਵਿਚ ਵਾਧੇ ਦਾ ਇਹ ਚੱਕਰ ਆਮ ਨਾਗਰਿਕਾਂ ਲਈ ਬੰਦ ਹੋਣਾ ਚਾਹੀਦਾ ਹੈ ਜੋ ਆਪਣਾ ਗੁਜ਼ਾਰਾ ਕਰਨ ਲਈ ਸੰਘਰਸ਼ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ