ਲੁਧਿਆਣਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਧਾਰਮਿਕ ਸਮਾਗਮ ਵਿਚ ਹੋਏ ਸ਼ਾਮਿਲ
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਪਹੁੰਚੇ ਪਹੁੰਚੇ। ਇਥੇ ਉਨ੍ਹਾਂ ਨੇ ਇਕ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਜਿਥੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ ਉਥੋਂ ਹੀ ਪੰਜਾਬ ਸਰਕਾਰ ਤੇ ਜੰਮ ਕੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਨੇ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਦੇ ਵਾਧੇ ਨੂੰ ਦੁਨੀਆਂ ਭਰ ਦੀ ਸਮੱਸਿਆ ਦੱਸਿਆ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਪਰਕ ਕਾਂਗਰਸ ਦੇ ਆਗੂਆਂ ਨਾਲ ਹੋਣ ਨੂੰ ਉਨ੍ਹਾਂ ਨੇ ਸਿਰੇ ਤੋਂ ਖਾਰਜ ਕੀਤਾ ਹੈ।
;
;
;
;
;
;
;