JALANDHAR WEATHER

ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 7 ਜੂਨ (ਗੁਰਿੰਦਰ ਸਿੰਘ) ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ਵੱਲ ਆ ਰਹੀ ਰੇਲਗੱਡੀ ਹੇਠਾਂ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਹ ਹਾਦਸਾ ਅੱਜ ਸਵੇਰੇ ਕਰੀਬ 10:33 ਵਜੇ ਪਿੰਡ ਮੱਧਰੇ ਨੇੜੇ ਰੇਲਵੇ ਫਾਟਕ ਕੋਲ ਵਾਪਰਿਆ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਵਿਅਕਤੀ ਰੇਲਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਕੋਈ ਪਛਾਣ ਨਹੀਂ ਹੋ ਸਕੀ। ਸੂਚਨਾ ਮਿਲਣ 'ਤੇ ਰੇਲਵੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪਛਾਣ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ