JALANDHAR WEATHER

ਐਨ.ਡੀ.ਏ. ਦੀ ਪ੍ਰੀਖਿਆ ਵਿਚ ਇਤਿਹਾਸ ਰਚਣ ਵਾਲੀ ਕੋਮਲਪ੍ਰੀਤ ਕੌਰ ਦਾ ਪਿੰਡ ਪਹੁੰਚਣ ਤੇ ਨਿੱਘਾ ਸਵਾਗਤ

ਚੋਗਾਵਾਂ/ਅੰਮ੍ਰਿਤਸਰ, 7 ਮਈ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਦੀਆਂ ਧੀਆਂ ਅੱਜ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋਂ ਘੱਟ ਨਹੀਂ ਹਨ। ਇਸ ਗੱਲ ਨੂੰ ਸਰਹੱਦੀ ਪਿੰਡ ਸ਼ਹੂਰਾ ਦੀ ਕੋਮਲਪ੍ਰੀਤ ਕੌਰ ਨੇ ਐਨ. ਡੀ. ਏ. ਵਿਚ ਆਪਣੀ ਜਗ੍ਹਾ ਪੱਕੀ ਕਰਕੇ ਇਤਿਹਾਸ ਰੱਚ ਕੇ ਸਾਬਤ ਕਰ ਦਿੱਤਾ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸ਼ਹੂਰਾ ਦੀ ਕੋਮਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਢਿੱਲੋਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੀਖਿਆ ਵਿੱਚੋ ਭਾਰਤ ਵਿਚੋ 18ਵਾਂ ਸਥਾਨ ਹਾਸਲ ਪ੍ਰਾਪਤ ਕੀਤਾ। ਅੱਜ ਕੋਮਲਪ੍ਰੀਤ ਕੌਰਲ ਦਾ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਕੋਮਲਪ੍ਰੀਤ ਕੌਰ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।

ਉਨ੍ਹਾਂ ਕਿਹਾ ਕਿ ਇਸ ਮੁਕਾਮ ਨੂੰ ਹਾਸਿਲ ਕਰਨ ਲਈ ਉਨ੍ਹਾਂ ਦੇ ਮਾਤਾ ਪਿਤਾ ਦਾ ਬਹੁਤ ਸਹਿਯੋਗ ਰਿਹਾ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਸ਼ਹੂਰਾ ਦੇ ਪ੍ਰਧਾਨ ਹਰਦੀਪ ਸਿੰਘ, ਜੋਨ ਸਕੱਤਰ ਹਰਜੀਤ ਸਿੰਘ ਸ਼ਹੂਰਾ, ਸਰਪੰਚ ਸਾਉਣ ਸਿੰਘ ਸ਼ਹੂਰਾ, ਜੁਗਰਾਜ ਸਿੰਘ, ਮਨਦੇਵ ਸਿੰਘ, ਸੁਬੇਗ ਸਿੰਘ ਬਰਾੜੀਆ, ਗੁਰਲਾਲ ਸਿੰਘ ਝੰਡੇਰੀਆ, ਦਿਲਬਾਗ ਸਿੰਘ ਬਰਾੜੀਆ, ਨਿਰਵੈਲ ਸਿੰਘ ਟੋਨੀ, ਮੈਂਬਰ ਜਗਬੀਰ ਸਿੰਘ, ਜਗਤਾਰ ਸਿੰਘ ਬਾਰ ਵਾਲਾ, ਹਰਪਾਲ ਸਿੰਘ, ਨਿਸ਼ਾਨ ਸਿੰਘ ਸਾਬਕਾ ਚੇਅਰਮੈਨ, ਰਾਮ ਸਿੰਘ, ਰਣਧੀਰ ਸਿੰਘ, ਮੁਖਤਾਰ ਸਿੰਘ ਦੁਬਈ, ਸੁਖਵਿੰਦਰ ਸਿੰਘ, ਡਾਕਟਰ ਜਸਬੀਰ ਸਿੰਘ ਬਹਿੜਵਾਲੀਆ, ਪ੍ਰਤਾਪ ਸਿੰਘ, ਸੁਖਦੇਵ ਸਿੰਘ ਨੇ ਕੋਮਲਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ