JALANDHAR WEATHER

ਪੁਲਿਸ ਨੇ ਨਸ਼ਾ ਤਸਕਰੀ ਅਤੇ ਕਤਲ ਦੇ ਮਾਮਲੇ 'ਚ 2 ਨੂੰ ਕੀਤਾ ਗ੍ਰਿਫ਼ਤਾਰ

ਜਗਰਾਉਂ (ਲੁਧਿਆਣਾ), 7 ਜੂਨ (ਕੁਲਦੀਪ ਸਿੰਘ ਲੋਹਟ)- ਥਾਣਾ ਹਠੂਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਕਤਲ ਦੇ ਇਕ ਮਾਮਲੇ ਵਿਚ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿੰਨ੍ਹਾ ਵਿਚ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦਕਿ ਇਕ ਵਿਅਕਤੀ ਨੂੰ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਐਸ.ਆਈ. ਗੁਰਸੇਵਕ ਸਿੰਘ, ਐਸ.ਐਚ.ਓ. ਥਾਣਾ ਹਠੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਨੰਬਰ 93 ਮਿਤੀ 06-06-2026 ਅਧੀਨ ਧਾਰਾ 21, 61 ਅਤੇ 85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲੇ ਵਿਚ ਪੁਲਿਸ ਨੇ ਗੁਰਮੀਤ ਸਿੰਘ ਉਰਫ਼ ਗੈਰੀ ਪੁੱਤਰ ਬਲੌਰ ਸਿੰਘ ਵਾਸੀ ਲੱਖਾ ਨੂੰ ਸ਼ਮਸ਼ਾਨ ਘਾਟ ਪਿੰਡ ਝੋਰੜਾ ਨੇੜਿਓਂ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 6.58 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮੁਕੱਦਮਾ ਨੰਬਰ 85 ਮਿਤੀ 22-05-2026 ਅਧੀਨ ਧਾਰਾ 103 ਬੀ.ਐਨ.ਐਸ. ਤਹਿਤ ਥਾਣਾ ਹਠੂਰ ਵਿਚ ਦਰਜ ਕਤਲ ਦੇ ਮਾਮਲੇ ਵਿਚ ਵੀ ਪੁਲਿਸ ਨੂੰ ਸਫ਼ਲਤਾ ਮਿਲੀ ਹੈ। ਪਿੰਡ ਡੱਲ੍ਹਾ ਵਿਖੇ ਹੋਏ ਕਤਲਕਾਂਡ ਦੇ ਦੋਸ਼ੀ ਕਰਮਜੀਤ ਸਿੰਘ ਉਰਫ਼ ਕਰਮ ਪੁੱਤਰ ਬਾਬੂ ਸਿੰਘ ਵਾਸੀ ਡੱਲ੍ਹਾ ਨੂੰ 6 ਜੂਨ 2026 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਹਠੂਰ ਪੁਲਿਸ ਅਨੁਸਾਰ ਦੋਵਾਂ ਮਾਮਲਿਆਂ ਵਿਚ ਜਾਂਚ ਜਾਰੀ ਹੈ ਅਤੇ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ