ਪੰਜਾਬ ਵਿਚ ਕਿਸਾਨਾਂ ਨੂੰ ਨਹੀਂ ਮਿਲ ਰਹੀ ਐੱਮ.ਐੱਸ.ਪੀ- ਨਾਇਬ ਸੈਣੀ
ਧੂਰੀ, 7 ਜੂਨ- ਧੂਰੀ ਵਿਚ ਅੱਜ ਭਾਜਪਾ ਵਲੋਂ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਦਾ ਅਹੁਦਾ ਸਾਂਭਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੀ ਇਹ ਪਹਿਲੀ ਰੈਲੀ ਹੈ। ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੇ ਨਿਸ਼ਾਨੇ ਸਾਂਧੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਐੱਮ.ਐੱਸ.ਪੀ. ਨਹੀਂ ਮਿਲ ਰਹੀ ਜਦਕਿ ਹਰਿਆਣਾ ਵਿਚ ਸਾਰੀਆਂ ਫ਼ਸਲਾਂ ਤੇ ਐੱਮ.ਐੱਸ.ਪੀ. ਮਿਲ ਰਹੀ ਹੈ। ਨਾਇਬ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਫ਼ਸਲੀ ਵਿਭਿੰਨਤਾ ਤੇ ਕੰਮ ਕਰ ਰਹੀ ਹੈ। ਭਾਜਪਾ ਨੇ ਮੁੱਖ ਮੰਤਰੀ ਮਾਨ ਦੇ ਇਲਾਕੇ ਧੂਰੀ ਵਿਚ ਹੁੰਕਾਰ ਭਰੀ ਹੈ। 2027 ਲਈ ਭਾਜਪਾ ਨੇ ਆਪਣਾ ਏਜੰਡਾ ਪੇਸ਼ ਕੀਤਾ ਹੈ।
;
;
;
;
;
;
;