ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਚੰਡੀਗੜ੍ਹ ਵਿਖੇ ਵੰਡਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 7 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਿਸ਼ਨ ਰੁਜ਼ਗਾਰ ਲਗਾਤਾਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਮੁੱਖ ਮੰਤਰੀ ਭਲਕੇ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡਣ ਦਾ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ। ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮਾਨ ਸਰਕਾਰ ਹੁਣ ਤੱਕ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।
;
;
;
;
;
;
;
;