JALANDHAR WEATHER

ਐਸ.ਆਈ.ਆਰ. ਅਤੇ ਵੋਟਰ ਮੈਪਿੰਗ ਸੰਬੰਧੀ ਮਲੇਰਕੋਟਲਾ ਹਲਕੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪ

ਮਲੇਰਕੋਟਲਾ, 7 ਜੂਨ (ਮੁਹੰਮਦ ਹਨੀਫ਼ ਥਿੰਦ)- ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਸੂਬੇ ਭਰ ਵਿਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐਸ.ਆਈ.ਆਰ.) ਮੁਹਿੰਮ ਦੇ ਤਹਿਤ ਅੱਜ ਹਲਕਾ ਮਲੇਰਕੋਟਲਾ-105 ਵਿਚ ਵੀ ਵਿਸ਼ੇਸ਼ ਕੈਂਪ ਲਗਾਏ ਗਏ। ਇਹ ਕੈਂਪ ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐੱਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਅਨੁਸਾਰ ਲਗਾਏ ਜਾ ਰਹੇ ਹਨ।

ਵਿਸ਼ੇਸ਼ ਕੈਂਪ ਦੌਰਾਨ ਐਸ.ਆਈ.ਆਰ. ਅਤੇ ਸਾਲ 2003 ਦੇ ਵੋਟਰਾਂ ਦੀ ਮੈਪਿੰਗ ਨਾਲ ਸੰਬੰਧਿਤ ਕੰਮਾਂ ਨੂੰ ਮੁੱਖ ਰੱਖਿਆ ਗਿਆ। ਹਲਕਾ ਮਲੇਰਕੋਟਲਾ ਦੇ ਸਾਰੇ ਬੀ.ਐਲ.ਓਜ਼ ਆਪੋ-ਆਪਣੇ ਤੈਅਸ਼ੁਦਾ ਪੋਲਿੰਗ ਬੂਥਾਂ ਉੱਤੇ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 4:00 ਵਜੇ ਤੱਕ ਪੂਰੀ ਮੁਸ਼ਤੈਦੀ ਨਾਲ ਡਿਊਟੀ 'ਤੇ ਹਾਜ਼ਰੀ ਦੇ ਰਹੇ ਹਨ ਅਤੇ ਆਮ ਲੋਕਾਂ ਦੇ ਵੋਟਾਂ ਨਾਲ ਸੰਬੰਧਿਤ ਕੰਮ ਕਰ ਰਹੇ ਹਨ।

ਇੱਥੇ ਜ਼ਿਕਰਯੋਗ ਹੈ ਕਿ ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿੱਤਰਾਂ ਵਲੋਂ ਜਾਰੀ ਹਦਾਇਤਾਂ ਅਨੁਸਾਰ, ਸੂਬੇ ਦੇ ਸਾਰੇ 24,453 ਪੋਲਿੰਗ ਬੂਥਾਂ 'ਤੇ ਇਹ ਇਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਅਤੇ ਪ੍ਰੀ-ਐਸ.ਆਈ.ਆਰ. ਕਵਾਇਦ ਨੂੰ ਹੋਰ ਤੇਜ਼ੀ ਨਾਲ ਅੰਜ਼ਾਮ ਦੇਣ ਲਈ ਲਗਾਇਆ ਗਿਆ ਹੈ। ਮੁੱਖ ਚੋਣ ਅਫ਼ਸਰ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਵਿਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਇਆ ਜਾ ਸਕੇ।

ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਯੋਗ ਨਾਗਰਿਕਾਂ ਦੇ ਵੋਟ ਸਬੰਧੀ ਕੰਮ ਅਧੂਰੇ ਹਨ, ਉਹ ਇਨ੍ਹਾਂ ਮੁਹਿੰਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਇਸੇ ਕੜੀ ਵਜੋਂ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਬੂਥ ਨੰਬਰ 93-94-95 ਅਤੇ 96 ਵਿਖੇ ਬੀ.ਐੱਲ.ਓ. ਮੁਹੰਮਦ ਸ਼ਮਸ਼ਾਦ ਅਤੇ ਅੱਬਾਸ ਧਾਲੀਵਾਲ ਅੱਜ ਸਵੇਰ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ