ਰਿਸ਼ਵਤ ਲੈਣ ਵਾਲੇ ਟ੍ਰੈਫਿਕ ਪੁਲਿਸ ਕਰਮਚਾਰੀ ਨੂੰ ਮੁਅੱਤਲ ਕਰਕੇ ਪੁਲਿਸ ਲਾਈਨਜ਼ ਕੀਤਾ ਤਬਦੀਲ
ਜਲੰਧਰ, 7 ਜੂਨ- ਜਲੰਧਰ ਦੇ ਨੂਰਮਹਿਲ ਦੇ ਏ.ਐਸ.ਆਈ. ਵਲੋਂ ਗੱਡੀ ਰੋਕ ਕੇ ਉਸ ਕੋਲੋਂ ਰਿਸ਼ਵਤ ਲਈ ਗਈ। ਰਿਸ਼ਵਤ ਲੈਣ ਤੋਂ ਬਾਦ ਬੈਰੀਗੇਡ ਪਿੱਛੇ ਕਰ ਗੱਡੀ ਨੂੰ ਜਾਣ ਦਿੱਤਾ ਗਿਆ । ਸੋਸ਼ਲ ਮੀਡੀਆ 'ਤੇ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋਣ ਉਪਰੰਤ, ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਵਲੋਂ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਫੌਰੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ। ਸੰਬੰਧਿਤ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਪੁਲਿਸ ਲਾਈਨਜ਼ ਤਬਦੀਲ ਕਰ ਦਿੱਤਾ ਗਿਆ ਹੈ। ਇਸਤੋਂ ਇਲਾਵਾ, ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਇਹ ਜਾਂਚ ਲਖਵਿੰਦਰ ਸਿੰਘ, ਪੀ.ਪੀ.ਐੱਸ., ਉਪ ਪੁਲਿਸ ਕਪਤਾਨ (ਡਿਟੈਕਟਿਵ), ਜਲੰਧਰ ਦਿਹਾਤੀ ਨੂੰ ਸੌਂਪੀ ਗਈ ਹੈ।
ਵਾਇਰਲ ਵੀਡੀਓ ਨਾਲ ਸੰਬੰਧਿਤ ਸਾਰੇ ਤੱਥਾਂ ਅਤੇ ਹਾਲਾਤਾਂ ਦੀ ਜਾਂਚ ਦੌਰਾਨ ਬਾਰੀਕੀ ਨਾਲ ਪੜਤਾਲ ਕੀਤੀ ਜਾਵੇਗੀ। ਜਾਂਚ ਦੀ ਰਿਪੋਰਟ ਦੇ ਆਧਾਰ 'ਤੇ ਅਗਲੀ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
;
;
;
;
;
;
;