JALANDHAR WEATHER

ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ ਕੀਤਾ। ਬਰਾਮਦਗੀ ਲਈ ਮੌਕੇ 'ਤੇ ਲੈ ਜਾਣ ਦੌਰਾਨ ਦੋਸ਼ੀ ਨੇ ਪਿਸਤੌਲ ਕੱਢ ਕੇ ਏਐੱਸਆਈ ਜਗਦੀਪ ਸਿੰਘ 'ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਬਾਅਦ ਵਿੱਚ ਪੁਲਿਸ ਪਾਰਟੀ 'ਤੇ ਦੋ ਫਾਇਰ ਕਰਕੇ ਭੱਜਣ ਲੱਗਾ।
ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇੰਸਪੈਕਟਰ ਗੁਰਮੀਤ ਸਿੰਘ ਐਸ ਐਚ ਓ ਮੱਖੂ ਵੱਲੋਂ ਚਲਾਈ ਗੋਲੀ ਦੋਸ਼ੀ ਦੀ ਖੱਬੀ ਲੱਤ ਵਿੱਚ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਭੇਜਿਆ ਗਿਆ।
ਘਟਨਾ ਦੀ ਸੂਚਨਾ ਮਿਲਣ 'ਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਿਸ ਪਾਰਟੀ ਪਾਸੋਂ ਕਾਰਵਾਈ ਦਾ ਜਾਇਜ਼ਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

2 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 1 hours 19 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ