JALANDHAR WEATHER

ਲੁਧਿਆਣਾ 'ਚ ਰੇਲ ਡੱਬਾ ਵੱਖ ਹੋਣ ਦੀ ਘਟਨਾ ਤੋਂ ਬਾਅਦ ਰੇਲ ਮੰਤਰਾਲੇ ਨੇ ਸ਼ੁਰੂ ਕੀਤੀ ਸੁਰੱਖਿਆ ਮੁਹਿੰਮ

ਨਵੀਂ ਦਿੱਲੀ, 7 ਜੂਨ (ਏਜੰਸੀ)-ਰੇਲ ਮੰਤਰਾਲੇ ਨੇ 6 ਜੂਨ ਨੂੰ ਲੁਧਿਆਣਾ ਸਟੇਸ਼ਨ 'ਤੇ ਹੋਈ ਇਕ ਘਟਨਾ ਤੋਂ ਬਾਅਦ ਸੁਰੱਖਿਆ ਮੁਹਿੰਮ ਸ਼ੁਰੂ ਕੀਤੀ ਹੈ | ਇਸ ਘਟਨਾ 'ਚ ਕਟੜਾ ਜਾਣ ਵਾਲੀ ਮਾਲਵਾ ਐਕਸਪ੍ਰੈਸ ਦੇ ਦੋ ਡੱਬਿਆਂ ਨੂੰ ਜੋੜਨ ਵਾਲੀ ਕਪਲਿੰਗ ਅਚਾਨਕ ਟੁੱਟ ਗਈ, ਜਿਸ ਨਾਲ ਇਕ ਡੱਬੇ ਨੂੰ ਕਾਫੀ ਨੁਕਸਾਨ ਪਹੁੰਚਿਆ | ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕ ਡੱਬੇ ਦੇ ਸੰਵੇਦਨਸ਼ੀਲ ਹਿੱਸਿਆਂ 'ਚ ਕਾਫੀ ਜੰਗ ਲੱਗੀ ਸੀ, ਜਿਸ ਕਾਰਨ ਇਹ ਘਟਨਾ ਹੋਈ | ਅਸੀਂ ਤੁਰੰਤ ਹੋਰ ਸਖ਼ਤ ਸੁਧਾਰਾਤਮਕ ਕਦਮ ਚੁੱਕਣ ਅਤੇ ਸਾਰੇ ਆਈ. ਸੀ. ਐਫ. ਕੋਚ ਲਈ ਸੁਰੱਖਿਆ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਸੰਵੇਦਨਸ਼ੀਲ ਹਿੱਸਿਆਂ 'ਚ ਜੰਗ ਅਤੇ ਘਿਸਾਵਟ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਇਕ ਹਫ਼ਤੇ ਅੰਦਰ ਸਾਰੇ ਕੋਚਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਨ੍ਹਾਂ ਕੋਚਾਂ 'ਚ ਜ਼ਿਆਦਾ ਜੰਗ ਲੱਗੀ ਹੋਵੇਗੀ, ਉਨ੍ਹਾਂ ਨੂੰ ਸੇਵਾ 'ਚੋਂ ਹਟਾ ਦਿੱਤਾ ਜਾਵੇਗਾ | ਮੁੱਖ ਦਫ਼ਤਰ, ਵਰਕਸ਼ਾਪ ਅਤੇ ਡਿਵੀਜ਼ਨ ਅਧਿਕਾਰੀ ਇਸ ਜਾਂਚ ਦੀ ਨਿਗਰਾਨੀ ਕਰਨਗੇ | ਉਨ੍ਹਾਂ ਕਿਹਾ ਕਿ ਵੱਖ-ਵੱਖ ਜ਼ੋਨਲ ਰੇਲਵੇ ਨੇ ਵੀ ਸੁਰੱਖਿਆ ਮੁਹਿੰਮ ਬਾਰੇ ਇਕ ਜਾਣਕਾਰੀਪੂਰਨ ਵੀਡੀਓ ਜਾਰੀ ਕੀਤੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਸੰਵੇਦਨਸ਼ੀਲ ਹਿੱਸਿਆਂ ਦੀ ਜਾਂਚ ਲਈ ਐਂਡੋਸਕੋਪੀ ਕੈਮਰੇ ਅਤੇ ਅਲਟ੍ਰਾਸੋਨਿਕ ਥਿਕਨੈਸ ਗੇਜ਼ ਵਰਗੇ ਯੰਤਰਾਂ ਦੀ ਵਰਤੋਂ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸਮੇਂ-ਸਮੇਂ 'ਤੇ ਸਮੁੱਚੀ ਮੁਰੰਮਤ ਕਰਨ ਵਾਲੀ ਵਰਕਸ਼ਾਪ ਦਾ ਅਗਲੇ ਮਹੀਨੇ ਦੇ ਅੰਦਰ ਆਡਿਟ ਕੀਤਾ ਜਾਵੇਗਾ | ਅਧਿਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਕੋਚਾਂ 'ਚ ਬਹੁਤ ਜ਼ਿਆਦਾ ਜੰਗ ਲੱਗੀ ਹੈ ਜਾਂ ਜਿਨ੍ਹਾਂ ਦੀ ਮੁਰੰਮਤ ਦਾ ਖ਼ਰਚ ਬਹੁਤ ਜ਼ਿਆਦਾ ਹੈ, ਉਨ੍ਹਾਂ ਨੂੰ ਤੇਜ਼ੀ ਨਾਲ ਸਕ੍ਰੈਪ (ਕਬਾੜ) ਕਰਨ ਲਈ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ ਨੂੰ ਆਸਾਨ ਬਣਾਇਆ ਜਾ ਰਿਹਾ ਹੈ |

 

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 5 hours 54 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ