JALANDHAR WEATHER

ਇਰਾਕ ਦੇ ਸਟਾਰ ਫੁੱਟਬਾਲਰ ਨੂੰ ਅਮਰੀਕੀ ਹਵਾਈ ਅੱਡੇ 'ਤੇ ਹਿਰਾਸਤ 'ਚ ਲਿਆ

ਸ਼ਿਕਾਗੋ, 7 ਜੂਨ (ਇੰਟ.)-ਫੀਫਾ ਵਿਸ਼ਵ ਕੱਪ ਤੋਂ ਪਹਿਲਾਂ ਅਮਰੀਕਾ 'ਚ ਨਵਾਂ ਵਿਵਾਦ ਖੜ੍ਹਾ ਹੋ ਗਿਆ | ਇਰਾਕ ਦੇ ਸਟਾਰ ਸਟ੍ਰਾਈਕਰ, ਅਯਮਨ ਹੁਸੈਨ ਨੂੰ ਅਮਰੀਕਾ ਪਹੁੰਚਣ 'ਤੇ ਹਿਰਾਸਤ 'ਚ ਲੈ ਲਿਆ ਗਿਆ ਤੇ ਹਵਾਈ ਅੱਡੇ 'ਤੇ ਲਗਭਗ 7 ਘੰਟੇ ਪੁੱਛਗਿੱਛ ਕੀਤੀ ਗਈ | ਹੁਸੈਨ, ਇਰਾਕ ਦੇ ਸਭ ਤੋਂ ਮਹੱਤਵਪੂਰਨ ਖਿਡਾਰੀਆਂ ਵਿਚੋਂ ਇਕ ਤੇ ਜਿਸਦੇ ਗੋਲ ਨੇ ਦੇਸ਼ ਦੀ ਵਿਸ਼ਵ ਕੱਪ ਦੀ ਜਗ੍ਹਾ ਸੁਰੱਖਿਅਤ ਕੀਤੀ ਸੀ, ਨੂੰ ਸ਼ਨੀਵਾਰ ਸਵੇਰੇ ਸ਼ਿਕਾਗੋ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਿਰਾਸਤ ਵਿੱਚ ਲੈਣ ਤੋਂ ਬਾਅਦ ਆਖਰਕਾਰ ਅਮਰੀਕਾ 'ਚ ਦਾਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ | ਇਸ ਤੋਂ ਇਲਾਵਾ ਇਰਾਕੀ ਰਾਸ਼ਟਰੀ ਟੀਮ ਦੇ ਫੋਟੋਗ੍ਰਾਫਰ ਤਲਾਲ ਸਲਾਹ ਨੂੰ 10 ਘੰਟਿਆਂ ਤੋਂ ਵੱਧ ਸਮੇਂ ਲਈ ਹਿਰਾਸਤ 'ਚ ਲਿਆ ਗਿਆ ਤੇ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ | ਇਰਾਕੀ ਓਲੰਪਿਕ ਕਮੇਟੀ ਦੇ ਇਕ ਅਧਿਕਾਰੀ ਤੇ ਰਾਸ਼ਟਰੀ ਫੁੱਟਬਾਲ ਟੀਮ ਦੇ ਨਜ਼ਦੀਕੀ ਸੰਪਰਕ 'ਚ ਰਹਿਣ ਵਾਲੇ ਨੇ ਕਿਹਾ ਕਿ ਲੰਬੀ ਪੁੱਛਗਿੱਛ ਦੌਰਾਨ ਹੁਸੈਨ ਦੇ ਫੋਨ ਦੀ ਵੀ ਜਾਂਚ ਕੀਤੀ ਗਈ | ਇਸ ਘਟਨਾ ਬਾਰੇ ਇਰਾਕੀ ਫੁੱਟਬਾਲ ਐਸੋਸੀਏਸ਼ਨ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ, ਜਦੋਂ ਕਿ ਯੂ.ਐਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਅਤੇ ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਓਰਿਟੀ ਨੇ ਵੀ ਹਿਰਾਸਤ ਦੀਆਂ ਰਿਪੋਰਟਾਂ 'ਤੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ | ਜ਼ਿਕਰਯੋਗ ਹੈ ਕਿ 11 ਜੂਨ ਤੋਂ ਸ਼ੁਰੂ ਹੋਣ ਵਾਲੇ ਫੀਫਾ ਵਿਸ਼ਵ ਕੱਪ ਦੀ ਮੇਜ਼ਬਾਨੀ ਅਮਰੀਕਾ, ਕੈਨੇਡਾ ਤੇ ਮੈਕਸੀਕੋ ਸਾਂਝੇ ਤੌਰ 'ਤੇ ਕਰ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 5 hours 52 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ