JALANDHAR WEATHER

ਇੰਡੀਅਨ ਐਥਲੈਟਿਕਸ ਸੀਰੀਜ਼ : ਹਰਜੀਤ ਸਿੰਘ ਨੇ 10.17 ਸਕਿੰਟ 'ਚ 100 ਮੀਟਰ ਦÏੜ ਕੇ ਜਿੱਤਿਆ ਸੋਨ ਤਗਮਾ

ਪੁਣੇ, 7 ਜੂਨ (ਏਜੰਸੀ)-ਫਤਹਿਗੜ੍ਹ ਸਾਹਿਬ ਦੇ ਪਿੰਡ ਮਾਜਰੀ ਦੇ ਰਹਿਣ ਵਾਲੇ ਏਅਰ ਫੋਰਸ ਦੇ ਦੌੜਾਕ ਹਰਜੀਤ ਸਿੰਘ ਨੇ ਇੱਥੇ ਇੰਡੀਅਨ ਐਥਲੈਟਿਕਸ ਸੀਰੀਜ਼ ਦੇ 8ਵੇਂ ਪੜਾਅ 'ਚ ਪੁਰਸ਼ਾਂ ਦੀ 100 ਮੀਟਰ ਦÏੜ 'ਚ 10.17 ਸਕਿੰਟ ਦਾ ਸਮਾਂ ਕੱਢ ਕੇ ਸੋਨ ਤਗਮਾ ਜਿੱਤਿਆ | ਮਹਾਰਾਸ਼ਟਰ ਦੇ ਰੁਸ਼ੀਪ੍ਰਸਾਦ ਦੇਸਾਈ 10.35 ਸਕਿੰਟ ਦੇ ਸਮੇਂ ਨਾਲ ਦੂਜੇ ਸਥਾਨ 'ਤੇ ਰਹੇ ਜਦੋਂ ਕਿ ਲੌਰੀ ਅਨੰਤ ਮੇਲਗੇ 10.36 ਸਕਿੰਟ ਦੇ ਸਮੇਂ ਨਾਲ ਤੀਜੇ ਸਥਾਨ 'ਤੇ ਰਹੇ | ਰਿਲਾਇੰਸ ਦੇ ਯਸ਼ਾਸ ਪੀ ਨੇ 46.82 ਸਕਿੰਟ ਦੇ ਸਮੇਂ ਨਾਲ ਪੁਰਸ਼ਾਂ ਦੀ 400 ਮੀਟਰ ਦੌੜ ਜਿੱਤੀ ਜਦੋਂ ਕਿ ਤੁਸ਼ਾਰ ਕਾਂਤੀ ਮੰਨਾ (47.19 ਸਕਿੰਟ) ਤੇ ਸ਼ੁਭਮ ਡੀ (47.74 ਸਕਿੰਟ) ਨੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 5 hours 57 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ