JALANDHAR WEATHER

ਪੰਜਾਬ ਤੇ ਚੰਡੀਗੜ੍ਹ ’ਚ ਮੁੜ ਹੀਟ ਵੇਵ ਦੀ ਦਸਤਕ

ਚੰਡੀਗੜ੍ਹ, 8 ਜੂਨ- ਪੰਜਾਬ ਅਤੇ ਚੰਡੀਗੜ੍ਹ ਵਿਚ ਇਕ ਵਾਰ ਫਿਰ ਹੀਟ ਵੇਵ ਨੇ ਜ਼ੋਰ ਫੜ੍ਹ ਲਿਆ ਹੈ। 11 ਦਿਨਾਂ ਬਾਅਦ, ਅੱਜ (8 ਜੂਨ) ਗਰਮੀ ਦੀ ਲਹਿਰ ਮੁੜ ਸ਼ੁਰੂ ਹੋ ਗਈ ਹੈ ਅਤੇ 11 ਜੂਨ ਤੱਕ ਜਾਰੀ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਸੰਬੰਧ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਅੱਜ ਗਰਮੀ ਦੀ ਲਹਿਰ ਰਹੇਗੀ। ਮੌਸਮ ਖੁਸ਼ਕ ਰਹੇਗਾ। ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ