ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ- ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 8 ਜੂਨ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਕੋਟਿ-ਕੋਟਿ ਵਧਾਈਆਂ।
ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਹਮੇਸ਼ਾ ਸਾਨੂੰ ਹੱਕ-ਸੱਚ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।
;
;
;
;
;
;
;
;