JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੀਤ ਸਕੱਤਰ ਬਲਵਿੰਦਰ ਸਿੰਘ ਖਹਿਰਾਬਾਦ, ਵਧੀਕ ਮੈਨੇਜਰ ਬਿਕਰਮ ਜੀਤ ਸਿੰਘ ਝੰਗੀ, ਗੁਰਿੰਦਰ ਸਿੰਘ, ਯੁਵਰਾਜ ਸਿੰਘ, ਬਗੀਚਾ ਸਿੰਘ, ਮਲਕੀਤ ਸਿੰਘ ਬਹਿੜਵਾਲ ਅਤੇ ਜਸਕਰਨ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ