ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਪੁਰਬ, ਸਜਾਏ ਗਏ ਸੁੰਦਰ ਜਲੌਅ
ਅੰਮ੍ਰਿਤਸਰ , 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਦੇ ਮੌਕੇ ’ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਇਸ ਦੌਰਾਨ ਸੰਗਤਾਂ ਗੁਰੂ ਘਰ ਦੇ ਤੋਸ਼ਾ ਖਾਨੇ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਿਕ ਵਸਤੂਆਂ ਅਤੇ ਸ਼ਸਤਰਾਂ ਦੇ ਦਰਸ਼ਨ ਕਰ ਰਹੀਆਂ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ।
;
;
;
;
;
;
;
;
;