JALANDHAR WEATHER

ਮਿਸ਼ਨ ਕਲੀਨ ਪੰਜਾਬ: ਡੇਰਾਬੱਸੀ ਬੱਸ ਸਟੈਂਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਡੇਰਾਬੱਸੀ, 8 ਜੂਨ (ਅਲੀ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਚਲਾਏ ਜਾ ਰਹੇ "ਮਿਸ਼ਨ ਕਲੀਨ ਪੰਜਾਬ" ਤਹਿਤ ਡੇਰਾਬੱਸੀ ਵਿਚ ਵੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਬੱਸ ਸਟੈਂਡ ਤੋਂ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਲਈ ਜਾਗਰੂਕ ਕੀਤਾ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਿਰਫ਼ ਸਰਕਾਰੀ ਅਮਲਾ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਭਾਗੀਦਾਰੀ ਨਾਲ ਹੀ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਅਤੇ ਵਾਤਾਵਰਣ ਸੰਭਾਲ ਨੂੰ ਪ੍ਰਾਥਮਿਕਤਾ ਦੇ ਰਹੀ ਹੈ ਅਤੇ ਇਸੇ ਤਹਿਤ ਡੇਰਾਬੱਸੀ ਦੇ ਹਰ ਵਾਰਡ ਵਿਚ ਸਫ਼ਾਈ ਮੁਹਿੰਮ ਚਲਾਈ ਜਾਵੇਗੀ।

ਵਿਧਾਇਕ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦੀ ਨਿਯਮਤ ਚੁਕਾਈ, ਨਾਲਿਆਂ ਦੀ ਸਫ਼ਾਈ ਅਤੇ ਜਨਤਕ ਥਾਵਾਂ ਦੀ ਸਫ਼ਾਈ ਵਿਚ ਕੋਈ ਕੋਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਇਕ ਦਿਨ ਦੀ ਮੁਹਿੰਮ ਨਹੀਂ, ਸਗੋਂ ਇਸਨੂੰ ਲੋਕ ਅੰਦੋਲਨ ਬਣਾਉਣ ਦੀ ਲੋੜ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਿਤ ਥਾਵਾਂ ’ਤੇ ਹੀ ਸੁੱਟਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਕਰਮਚਾਰੀ, ਐਮ.ਸੀ. ਅਤੇ ਹੋਰ ਪਤਵੰਤੇ ਵੀ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ