ਮੁੱਖ ਮੰਤਰੀ ਭਗਵੰਤ ਮਾਨ ਨੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਚੰਡੀਗੜ੍ਹ, 8 ਜੂਨ- ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਵੱਖੋ-ਵੱਖ ਵਿਭਾਗਾਂ ਵਿਚ ਨਵੀਆਂ ਭਰਤੀਆ ਕੀਤੀਆ ਗਈਆ। ਇਸ ਦੌਰਾਨ ਮੁੱਖ ਮੰਤਰੀ ਨੇ ਨੀਟ ਪੇਪਰ ਮਾਮਲੇ ਸੰਬੰਧੀ ਕੇਂਦਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ‘‘ਪੰਜਾਬ ’ਚ ਕਦੇ ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਕੇਂਦਰ ਸਰਕਾਰ ਇਕ ਨੀਟ ਪੇਪਰ’’ ਨਹੀਂ ਕਰਵਾ ਸਕੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ 355 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਹੁਣ ਤੱਕ 67,037 ਨੌਜਵਾਨਾਂ ਨੂੰ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ 'ਚ ਨੀਟ ਵਰਗੇ ਪੇਪਰ ਲੀਕ ਹੋ ਰਹੇ ਹਨ, ਉੱਥੇ ਪੰਜਾਬ ਨੇ ਇਮਾਨਦਾਰ ਭਰਤੀਆਂ ਅਤੇ ਸਿੱਖਿਆ ਦੇ ਖੇਤਰ 'ਚ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਮਿਸਾਲ ਕਾਇਮ ਕੀਤੀ ਹੈ। ਨਵੇਂ ਮੁਲਾਜ਼ਮਾਂ ਨੂੰ ਅਪੀਲ ਹੈ ਕਿ ਦਫ਼ਤਰਾਂ ਵਿਚ ਬਜ਼ੁਰਗਾਂ ਅਤੇ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨ। ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਇੱਥੇ ਹੀ ਤਰੱਕੀ ਦੇ ਖੰਭ ਦੇਣ ਲਈ 'ਤੁਹਾਡੀ ਸਰਕਾਰ' ਪੂਰੀ ਤਰ੍ਹਾਂ ਵਚਨਬੱਧ ਹੈ।
;
;
;
;
;
;
;
;