ਲਾਈਨਮੈਨਾਂ ਤੇ ਹੋਏ ਲਾਠੀਚਾਰਜ਼ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ
ਢਿਲਵਾਂ, (ਕਪੂਰਥਲਾ) 8 ਜੂਨ (ਪ੍ਰਵੀਨ ਕੁਮਾਰ)- ਜੁਆਇੰਟ ਫੋਰਮ ਦੇ ਸੱਦੇ ਤੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਸਬਡਵੀਜ਼ਨ ਢਿਲਵਾਂ ਵਲੋਂ ਪਟਿਆਲਾ ਵਿਖੇ ਲਾਈਨਮੈਨਾਂ ਤੇ ਹੋਏ ਲਾਠੀਚਾਰਜ਼ ਦੇ ਰੋਸ ਵਜੋਂ ਟੈਕਨੀਕਲ ਸਰਵਿਸਜ਼ ਯੂਨੀਅਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਪਰੇਟਿਨਸ ਲਾਈਨਮੈਨਾਂ ਤੇ ਹੋਏ ਲਾਠੀਚਾਰਜ ਦੀ ਵੱਖ ਵੱਖ ਜਥੇਬੰਦੀਆਂ ਵਲੋਂ ਨਿਖੇਧੀ ਕੀਤੀ ਜਾ ਰਹੀ ਹੈ ਤੇ ਇਸੇ ਤਹਿਤ ਉਨ੍ਹਾਂ ਦੀ ਜਥੇਬੰਦੀ ਵੀ ਉਕਤ ਘਟਨਾ ਦੀ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ।
;
;
;
;
;
;
;
;
;