JALANDHAR WEATHER

ਅਮਨ ਅਰੋੜਾ ਨੇ ਮੁਬਾਰਿਕਪੁਰ ਫੋਕਲ ਪੁਆਇੰਟ ਵਿਖੇ 66 ਕੇਵੀ ਸਬ-ਸਟੇਸ਼ਨ ਲੋਕ ਅਰਪਿਤ ਕੀਤਾ

ਡੇਰਾਬੱਸੀ, 8 ਜੂਨ (ਅਲੀ/ਰਣਬੀਰ ਸਿੰਘ ਪੜ੍ਹੀ)- ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਅਮਨ ਅਰੋੜਾ ਨੇ ਮੁਬਾਰਿਕਪੁਰ ਫੋਕਲ ਪੁਆਇੰਟ ਵਿਖੇ 66 ਕੇਵੀ ਸਬ-ਸਟੇਸ਼ਨ ਦਾ ਉਦਘਾਟਨ ਕਰਦਿਆਂ ਇਸ ਨੂੰ ਇਲਾਕੇ ਦੇ ਉਦਯੋਗਿਕ ਵਿਕਾਸ ਵੱਲ ਇਕ ਅਹਿਮ ਕਦਮ ਕਰਾਰ ਦਿੱਤਾ। ਇਸ ਮੌਕੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਅਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਖੇਤਰਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ 66 ਕੇਵੀ ਸਬ-ਸਟੇਸ਼ਨ ਨਾਲ ਫੋਕਲ ਪੁਆਇੰਟ ਮੁਬਾਰਿਕਪੁਰ ਅਤੇ ਆਸ-ਪਾਸ ਦੇ ਉਦਯੋਗਿਕ ਯੂਨਿਟਾਂ ਨੂੰ ਨਿਰਵਿਘਨ ਅਤੇ ਗੁਣਵੱਤਾ ਭਰਪੂਰ ਬਿਜਲੀ ਸਪਲਾਈ ਮਿਲੇਗੀ, ਜਿਸ ਨਾਲ ਉਤਪਾਦਨ ਅਤੇ ਨਿਵੇਸ਼ ਨੂੰ ਹੋਰ ਉਤਸ਼ਾਹ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਪੱਖੋਂ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਬਿਜਲੀ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਵੀ ਭਰੋਸਾ ਦਿੱਤਾ ਕਿ ਸੂਬੇ ਦੇ ਉਦਯੋਗਿਕ ਖੇਤਰਾਂ ਵਿਚ ਬਿਜਲੀ ਸਪਲਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਪ੍ਰੋਜੈਕਟ ਡੇਰਾਬੱਸੀ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ ਅਤੇ ਉਦਯੋਗਪਤੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ। ਸਮਾਗਮ ਵਿਚ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ, ਫੋਕਲ ਪੁਆਇੰਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਉਦਯੋਗਪਤੀਆਂ ਨੇ ਹਾਜ਼ਰੀ ਭਰੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ