ਨਿਊਯਾਰਕ ’ਚ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ ਪੰਜ ਲੋਕਾਂ ‘ਤੇ ਕੀਤਾ ਹਮਲਾ
ਨਿਊਯਾਰਕ, 8 ਜੂਨ- ਅਮਰੀਕਾ ਦੇ ਨਿਊਯਾਰਕ ਵਿਚ ਇਕ ਸਨਸਨੀਖੇਜ਼ ਹਮਲੇ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ ਪੰਜ ਲੋਕਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਇਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਬਾਕੀਆਂ ਦਾ ਵੀ ਇਲਾਜ ਜਾਰੀ ਹੈ। ਜਾਣਕਾਰੀ ਮੁਤਾਬਕ ਹਮਲਾਵਰ ਨੇ ਇਕ-ਇਕ ਕਰਕੇ ਲੋਕਾਂ ਨੂੰ ਨਿਸ਼ਾਨਾ ਬਣਾਇਆ।
ਘਟਨਾ ਤੋਂ ਬਾਅਦ ਨਿਊਯਾਰਕ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;
;