JALANDHAR WEATHER

ਜਲੰਧਰ 'ਚ ਟਰੱਕ ਅਤੇ ਐਕਟਿਵਾ ਦੀ ਭਿਆਨਕ ਟੱਕਰ, ਔਰਤ ਦੀ ਮੌਤ

ਜਲੰਧਰ, 8 ਜੂਨ (ਦਵਿੰਦਰ)- ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਡੀ.ਐਚ.ਐਲ. ਦਫ਼ਤਰ ਦੇ ਬਾਹਰ ਇਕ ਟਰੱਕ ਅਤੇ ਐਕਟਿਵਾ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ 'ਚ ਔਰਤ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰੇ ਪਤੀ-ਪਤਨੀ ਐਕਟਿਵਾ ’ਤੇ ਕਰਤਾਰਪੁਰ ਤੋਂ ਕੰਮ ਲਈ ਜਾ ਰਹੇ ਸਨ।

ਇਸ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਔਰਤ ਸੜਕ 'ਤੇ ਡਿੱਗ ਗਈ ਅਤੇ ਸਿਰ 'ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਕੈਲਾਸ਼ ਕੌਰ ਵਾਸੀ ਕਰਤਾਰਪੁਰ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ