JALANDHAR WEATHER

ਭਾਰਤੀ ਕਿਸਾਨ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਜਲੰਧਰ, 8 ਜੂਨ- ਜਲੰਧਰ ਵਿਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਪੰਜਾਬ ਸਰਕਾਰ ਦੇ ਖਿਲਾਫ਼ ਜਲੰਧਰ ਵਿਚ ਭਾਰੀ ਮਹਿੰਗਾਈ, ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਅਤੇ ਬਿਜਲੀ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਨ ਦੇ ਵਿਰੋਧ ਵਿਚ ਜਲੰਧਰ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਡੀ.ਸੀ. ਦਫ਼ਤਰ ਦੇ ਬਾਹਰ ਦੋਵੇਂ ਸਰਕਾਰਾਂ ਦੇ ਪੁਤਲੇ ਫੂਕੇ ਗਏ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰਾਂ ਨੇ ਆਮ ਜਨਤਾ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿਚ ਫੈਸਲੇ ਨਾ ਲਏ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਦੋਆਬਾ (ਜ਼ਿਲ੍ਹਾ ਜਲੰਧਰ) ਦੇ ਸਕੱਤਰ ਤਰਸੇਮ ਸਿੰਘ ਢਿੱਲੋਂ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਦੇਸ਼ ਵਿਚ ਮਹਿੰਗਾਈ ਦਰ ਲਗਾਤਾਰ ਅਸਮਾਨ ਛੂਹ ਰਹੀ ਹੈ। ਉਨ੍ਹਾਂ ਆਰਥਿਕ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਰਸੋਈ ਗੈਸ (ਐਲਪੀਜੀ ਸਿਲੰਡਰ) ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹਰ ਘਰ ਦਾ ਬਜਟ ਵਿਗੜ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਕਟ ਸਿਰਫ਼ ਕਿਸਾਨਾਂ ਦਾ ਹੀ ਨਹੀਂ ਹੈ, ਸਗੋਂ ਮਜ਼ਦੂਰ, ਛੋਟੇ ਦੁਕਾਨਦਾਰ, ਰੇਹੜੀ-ਫੜ੍ਹੀ ਵਾਲੇ ਅਤੇ ਇੱਥੋਂ ਤੱਕ ਕਿ ਮੱਧ ਵਰਗ ਦੇ ਲੋਕ ਵੀ ਇਸ ਵਧ ਰਹੀ ਮਹਿੰਗਾਈ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ