JALANDHAR WEATHER

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਉੱਤੇ ਭਾਜਪਾ ਸਰਕਾਰ ਨੇ ਪਾਇਆ ਹੋਰ ਭਾਰ- ਵਿਧਾਇਕਾ ਨਰਿੰਦਰ ਕੌਰ ਭਰਾਜ

ਸੰਗਰੂਰ, 8 ਜੂਨ (ਧੀਰਜ ਪਸੋਰੀਆ)- ਮਹਿੰਗਾਈ ਦੀ ਭਾਰ ਚੱਲ ਰਹੇ ਲੋਕਾਂ ਉੱਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਭਾਰ ਪਾਇਆ ਜਾ ਰਿਹਾ ਹੈ। ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੇ ਲੋਕਾਂ ਤੇ ਪਾਏ ਜਾ ਰਹੇ ਭਾਰ ਨੂੰ ਹੋਰ ਵਧਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ ਕੇਂਦਰ ਦੀ ਇਸ ਮੋਦੀ ਸਰਕਾਰ ਨੇ ਤਿੰਨ ਮਹੀਨਿਆਂ ਵਿਚ ਹੀ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 89 ਰੁਪਏ ਦਾ ਵਾਧਾ ਕੀਤਾ ਹੈ, ਜਿੱਥੇ ਸੰਗਰੂਰ ਵਿਚ ਇਸ ਗੈਸ ਸਿਲੰਡਰ ਦੀ ਕੀਮਤ ਹੁਣ 963 ਰੁਪਏ ਹੋ ਗਈ ਹੈ ਉੱਥੇ ਦੇਸ਼ ਦੇ ਕਈ ਹਿੱਸਿਆਂ ਵਿਚ ਗੈਸ ਸਲੰਡਰ ਦੀ ਕੀਮਤ 1000 ਨੂੰ ਵੀ ਪਾਰ ਕਰ ਗਈ ਹੈ।

ਉਨ੍ਹਾਂ ਕਿਹਾ ਕਿ 2014 ਵਿਚ ਕੇਂਦਰ ਵਿਚ ਭਾਜਪਾ ਦੀ ਸਰਕਾਰ ਆਉਣ ਤੋਂ ਪਹਿਲਾਂ ਇਹੀ ਗੈਸ ਸਲੰਡਰ 410 ਰੁਪਏ ਵਿਚ ਲੋਕਾਂ ਦੇ ਘਰਾਂ ਵਿਚ ਪਹੁੰਚ ਰਿਹਾ ਸੀ ਪਰ ਹੁਣ ਤਾਂ ਇਸ ਸਲੰਡਰ ਦੀ ਕੀਮਤ 1000 ਰੁਪਏ ਦੇ ਨੇੜੇ ਪਹੁੰਚ ਚੁੱਕੀ ਹੈ। ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨੇ ਦੇਸ਼ ਭਰ ਦੇ ਆਮ ਨਾਗਰਿਕਾਂ ਦੀ ਜ਼ਿੰਦਗੀ ਨੂੰ ਮੁਸ਼ਕਿਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦਬੇ ਹੋਏ ਹਨ। ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਇਸ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ। ਵਿਧਾਇਕਾ ਭਰਾਜ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ