JALANDHAR WEATHER

ਪਿੰਡ ਕੋਹਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਚੋਗਾਵਾਂ/ਅੰਮ੍ਰਿਤਸਰ, 8 ਜੂਨ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਮਕਸਦ ਤਹਿਤ ਅੱਜ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਪਿੰਡ ਕੋਹਾਲਾ ਵਿਖੇ 'ਮੇਰੀ ਰਸੋਈ' ਮੁਹਿੰਮ ਤਹਿਤ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਕੋਹਾਲਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੇਰੀ ਰਸੋਈ' ਮੁਹਿੰਮ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਕ ਵੱਡਾ ਸਹਾਰਾ ਬਣ ਕੇ ਉੱਭਰੀ ਹੈ। ਇਸ ਮੌਕੇ ਕਰੀਬ 300 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ।

ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਤੇ ਸਮੂਹ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਮੈਂਬਰ ਹਰਜਿੰਦਰ ਸਿੰਘ, ਮੈਂਬਰ ਤਰਸੇਮ ਸਿੰਘ, ਮੈਂਬਰ ਜਸਵਿੰਦਰ ਸਿੰਘ, ਡੀਪੂ ਹੋਲਡਰ ਗੁਰਨਾਮ ਸਿੰਘ, ਅਮਿਤੋਜ ਸਿੰਘ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ