JALANDHAR WEATHER

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਹੋਰ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 8 ਜੂਨ- ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ 18 ਮਹੀਨਿਆਂ ਦੀ ਸਖ਼ਤ ਸਿਖਲਾਈ ਪੂਰੀ ਕਰਨ ਉਪਰੰਤ 33 ਹੋਰ ਪਟਵਾਰੀਆਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ। ਵਿਭਾਗੀ ਪ੍ਰੀਖਿਆ ਪਾਸ ਕਰਨ ਵਾਲੇ 512 ਉਮੀਦਵਾਰਾਂ ਵਿਚੋਂ 464 ਪਹਿਲਾਂ ਹੀ ਲੋਕ ਸੇਵਾ ਨਿਭਾ ਰਹੇ ਹਨ।

ਇਸ ਮੌਕੇ ਮੰਤਰੀ ਨੇ ਨਿਯੁਕਤੀ ਪੱਤਰ ਹਾਸਿਲ ਕਰਨ ਵਾਲ਼ੇ ਸਾਰੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਮਾਨਦਾਰੀ ਤੇ ਮਿਹਨਤ ਨਾਲ਼ ਆਪਣੀ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ