ਪਿੰਡ ਜਲਾਲਪੁਰ ਦੇ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ
ਟਾਂਡਾ, 8 ਜੂਨ- ਟਾਂਡਾ ਦੇ ਪਿੰਡ ਜਲਾਲਪੁਰ ਦੇ ਇਕ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ਼ ਗੌਰਵ ਪੁੱਤਰ ਸਰਬਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿਤੀ 5 ਜੂਨ 2026 ਨੂੰ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਗੁਰਵਿੰਦਰ ਸਿੰਘ ਨੂੰ ਆਪਣੇ ਨਾਲ ਲੈ ਗਏ ਸਨ। ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰ ਵਲੋਂ ਉਸ ਦੀ ਭਾਲ ਕੀਤੀ ਗਈ ਪਰ ਕੋਈ ਸੁਰਾਗ ਨਹੀਂ ਮਿਲਿਆ।
ਇਸ ਸਬੰਧੀ ਜਸਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਜਲਾਲਪੁਰ ਨੇ ਥਾਣਾ ਟਾਂਡਾ ਵਿਖੇ ਦਰਖ਼ਾਸਤ ਦੇ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵਲੋਂ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਨੌਜਵਾਨ ਨੂੰ ਲੱਭਿਆ ਨਹੀਂ ਜਾ ਸਕਿਆ।
ਪਰਿਵਾਰਕ ਮੈਂਬਰਾਂ ਅਨੁਸਾਰ ਦੋ ਨੌਜਵਾਨ ਗੁਰਵਿੰਦਰ ਸਿੰਘ ਨੂੰ ਆਪਣੇ ਨਾਲ ਲੈ ਕੇ ਗਏ ਸਨ, ਉਨ੍ਹਾਂ ਕੋਲੋਂ ਪੁੱਛਗਿੱਛ ਕਰਨ 'ਤੇ ਵੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ। ਇਸ ਦੌਰਾਨ ਅੱਜ ਗੁਰਵਿੰਦਰ ਸਿੰਘ ਦੀ ਲਾਸ਼ ਬਰਾਮਦ ਹੋਈ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
;
;
;
;
;
;
;
;