ਸ਼੍ਰੋਮਣੀ ਅਕਾਲੀ ਦਲ ਨੇ ਪਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੂੰ ਵਪਾਰ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ
ਗੁਰੂਹਰਸਹਾਏ, 8 ਜੂਨ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੂੰ ਵਪਾਰ ਵਿੰਗ, ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਵਪਾਰੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮੌਕੇ ਬਿੱਟੂ ਗਲਹੋਤਰਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਹਾਰਦਿਕ ਵਧਾਈਆਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਮਾਜਿਕ ਅਤੇ ਵਪਾਰਕ ਖੇਤਰ ਨਾਲ ਜੁੜੇ ਹੋਏ ਹਨ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਦੇ ਹਨ।
ਉਨ੍ਹਾਂ ਦੀ ਨਿਯੁਕਤੀ ਨਾਲ ਵਪਾਰ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਪਾਰੀ ਵਰਗ ਦੀ ਆਵਾਜ਼ ਨੂੰ ਪਾਰਟੀ ਅੰਦਰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਅਤੇ ਪਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਐਨ. ਕੇ. ਸ਼ਰਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਗਈ ਕਿ ਪਰਸ਼ੋਤਮ ਲਾਲ ਬਿੱਟੂ ਗਲਹੋਤਰਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦੇ ਹੋਏ ਵਪਾਰੀ ਵਰਗ ਦੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
;
;
;
;
;
;
;
;