ਸ਼੍ਰੋਮਣੀ ਅਕਾਲੀ ਦਲ ਵਲੋਂ ਮਨੋਜ ਭੱਲਾ ਵਪਾਰੀ ਵਰਗ ਹਲਕਾ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਨਿਯੁਕਤ
ਬੱਧਨੀ ਕਲਾਂ (ਮੋਗਾ), 8 ਜੂਨ (ਸੰਜੀਵ ਕੋਛੜ) ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਦੇ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਬਧਨੀ ਕਲਾਂ ਦੇ ਪੁਰਾਣੇ ਵਰਕਰ ਮਨੋਜ ਭੱਲਾ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਲਕਾ ਪ੍ਰਧਾਨ ਵਪਾਰ ਵਰਗ ਸ਼੍ਰੋਮਣੀ ਅਕਾਲੀ ਦਲ ਨਿਯੁਕਤ ਕਰਨ ਤੇ ਉਨ੍ਹਾਂ ਦੇ ਸਮਰਥਕਾਂ ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਨੋਜ ਭੱਲਾ ਦੇ ਨਿੱਜੀ ਦਫ਼ਤਰ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਾਤਾਰ ਲੱਗਾ ਹੋਇਆ ਹੈ। ਗੱਲਬਾਤ ਕਰਦਿਆਂ ਮਨੋਜ ਭਁਲਾਂ ਨੇ ਪਾਰਟੀ ਹਾਈਕਮਾਂਡ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਖਨਮੁਖ ਭਾਰਤੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਸੌਂਪੀ ਗਈ ਜ਼ਿੰੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
;
;
;
;
;
;
;
;