JALANDHAR WEATHER

11 ਜੂਨ ਨੂੰ ਹੋਵੇਗੀ ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ

 ਬਰਨਾਲਾ, 8 ਜੂਨ (ਗੁਰਪ੍ਰੀਤ ਸਿੰਘ ਲਾਡੀ) - ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਮਿਤੀ 11 ਜੂਨ ਨੂੰ ਸ਼ਾਮ 3 ਵਜੇ ਨਗਰ ਨਿਗਮ ਦਫ਼ਤਰ ਵਿਖੇ ਸਥਿਤ ਸ੍ਰੀ ਰਾਮ ਸਰੂਪ ਅਣਖੀ ਯਾਦਗਾਰੀ ਲਾਇਬਰੇਰੀ ਵਿਖੇ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਕਮਿਸ਼ਨਰ ਨਗਰ ਨਿਗਮ ਵਲੋਂ ਸਾਰੇ ਨਵੇਂ ਬਣੇ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ, ਉਪਰੰਤ ਕੌਂਸਲਰਾਂ ਵਲੋਂ ਮੇਅਰ ਦੀ ਚੋਣ ਕੀਤੀ ਜਾਵੇਗੀ। ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਸਰਕਾਰ ਵਲੋਂ ਮਿਤੀ 5 ਜੂਨ 2026 ਨੂੰ ਜਾਰੀ ਪੱਤਰ ਅਨੁਸਾਰ ਬਰਨਾਲਾ ਨਗਰ ਨਿਗਮ ਦਾ ਮੇਅਰ ਜਨਰਲ ਵਰਗ ਦਾ ਹੋਵੇਗਾ। ਇਸ ਲਈ ਹੁਣ ਦੇਖਣਯੋਗ ਹੋਵੇਗਾ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਦਾ ਤਾਜ਼ ਕਿਸ ਕੌਂਸਲਰ ਦੇ ਸਿਰ ਉਪਰ ਸਜਦਾ ਹੈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਬਰਨਾਲਾ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਕੋਲ 36, ਭਾਜਪਾ ਕੋਲ 7, ਕਾਂਗਰਸ ਕੋਲ 2 ਕੌਂਸਲਰ ਹਨ ਜਦਕਿ 5 ਆਜ਼ਾਦ ਕੌਂਸਲਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ