ਛੇਵੇਂ ਪਾਤਸ਼ਾਹ ਦੇ ਗੁਰਿਆਈ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੀ ਦੀਪ ਮਾਲਾ
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ। ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਦੀਪ ਮਾਲਾ ਲਈ ਬਿਜਲਈ ਲੜੀਆਂ ਤੇ ਬਲਬਾਂ ਦੀ ਵਰਤੋਂ ਕੀਤੀ ਗਈ ਉੱਥੇ ਸ਼ਰਧਾਲੂਆਂ ਨੇ ਪਵਿੱਤਰ ਅੰਮ੍ਰਿਤ ਸਰੋਵਰ ਕਿਨਾਰੇ ਘਿਓ ਦੇ ਦੀਵੇ ਬਾਲ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
;
;
;
;
;
;
;
;