JALANDHAR WEATHER

ਬਾਰ ਕੌਂਸਲ ਆਫ਼ ਇੰਡੀਆ ਨੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਝੂਠੇ ਫਸਾਉਣ ਦਾ ਲਿਆ ਗੰਭੀਰ ਨੋਟਿਸ

ਨਵੀਂ ਦਿੱਲੀ, 8 ਜੂਨ - ਬਾਰ ਕੌਂਸਲ ਆਫ਼ ਇੰਡੀਆ ਨੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਝੂਠੇ ਫਸਾਉਣ ਦਾ ਗੰਭੀਰ ਨੋਟਿਸ ਲਿਆ ਹੈ।ਚੇਅਰਮੈਨ ਬਾਰ ਕੌਂਸਲ ਆਫ਼ ਇੰਡੀਆ ਮਨਨ ਕੁਮਾਰ ਮਿਸ਼ਰਾ ਨੇ ਸੀਨੀਅਰ ਐਡਵੋਕੇਟ ਨੇ ਡੀ.ਜੀ.ਪੀ. ਪੰਜਾਬ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਬਾਰ ਕੌਂਸਲ ਨੇ ਮਹਿਸੂਸ ਕੀਤਾ ਕਿ ਇਕ ਵਕੀਲ ਨੂੰ ਉਸਦੇ ਪੇਸ਼ੇਵਰ ਫਰਜ਼ ਨਿਭਾਉਣ ਦੌਰਾਨ ਨਿਸ਼ਾਨਾ ਬਣਾਇਆ ਗਿਆ ਹੈ। ਕੌਂਸਲ ਵਲੋਂ ਮੰਗ ਹੈ ਕਿ ਇਸ ਸਾਜ਼ਿਸ਼ ਪਿੱਛੇ ਜਿੰਨੇ ਵੀ ਅਧਿਕਾਰੀ ਜਾਂ ਵਿਅਕਤੀ ਸ਼ਾਮਿਲ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬਾਰ ਕੌਂਸਲ ਇਸ ਪੂਰੇ ਮਾਮਲੇ ਦੀ ਪੜਤਾਲ ਲਈ ਉੱਚ ਪੱਧਰੀ ਕਮੇਟੀ ਬਣਾਉਣ ਅਤੇ ਸਬੰਧਤ ਅਥਾਰਟੀਆਂ ਤੱਕ ਪਹੁੰਚ ਕਰਨ ਦੀ ਤਿਆਰੀ ਵਿਚ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ