JALANDHAR WEATHER

ਮੋਟਸਾਈਕਲ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ

ਗੁਰਦਾਸਪੁਰ, 8 ਜੂਨ - ਗੁਰਦਾਸਪੁਰ ਸਿਟੀ ਫੂਡ ਰੈਸਟੋਰੈਂਟ ਜਾਪੁਵਾਲ ਦੇ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ,।ਜਿੱਥੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਦਾਖ਼ਲ ਕਰਵਾਇਆ ਗਿਆ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਵੰਸ਼ ਉਮਰ ਲਗਭਗ 21-22 ਸਾਲ ਨਿਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ।ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਰਾਹੁਲ ਸਹੋਤਾ ਨੇ ਦੱਸਿਆ ਕਿ ਹਸਪਤਾਲ ਵਿਚ ਦੋ ਮਰੀਜ਼ਾਂ ਨੂੰ ਲਿਆਂਦਾ ਗਿਆ ਸੀ।ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਇਲਾਜ ਲਈ ਹਸਪਤਾਲ ਵਿਚ ਦਾਖਲ ਕਰ ਲਿਆ ਗਿਆ ਹੈ। ਓਧਰ ਪੁਲਿਸ ਵਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ